ਰੇਲਵੇ ਮੰਡੀ ਸਕੂਲ ਵਿਖੇ ਸਵੀਪ ਤਹਿਤ ਕਵਿਤਾ ਉਚਾਰਨ ਦੀ ਗਤੀਵਿਧੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਪ੍ਰਿੰਸੀਪਲ ਰਵਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, ਮਤੀ ਡਾਕਟਰ ਗੁਰਿੰਦਰਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼ੈਲੇਂਦਰ ਠਾਕੁਰ ਜ਼ਿਲ੍ਹਾ ਸਵੀਪ ਨੋਡਲ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਤਹਿਤ ਕਵਿਤਾ ਉਚਾਰਨ ਗਤੀਵਿਧੀ ਕਰਵਾਈ ਗਈ। ਇਸ ਵਿੱਚ ਈ.ਐਲ.ਸੀ ਕਲੱਬ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਸ਼ਾਮਿਲ ਸਨ। ਇਸ ਮੌਕੇ ਤੇ ਪ੍ਰਿੰਸੀਪਲ ਰਵਿੰਦਰ ਕੌਰ ਜੀ ਨੇ ਵੋਟਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Advertisements

ਉਨ੍ਹਾਂ ਨੇ ਬਾਲਗ ਮਤ ਅਧਿਕਾਰ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਵਡਮੁੱਲਾ ਯੋਗਦਾਨ ਹਮੇਸ਼ਾ ਪਾਉਂਦੇ ਰਹਿਣਾ ਚਾਹੀਦਾ ਹੈ ਅਤੇ ਸਵੀਪ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਗਈ। ਇਹ ਗਤੀਵਿਧੀ ਸਕੂਲ ਦੇ ਸਵੀਪ ਇੰਚਾਰਜ ਮਤੀ ਪਲਵਿੰਦਰ ਕੌਰ ਜੀ ਦੀ ਹਾਜ਼ਰੀ ਵਿੱਚ ਕਰਵਾਈ ਗਈ। ਮੈਡਮ ਪਲਵਿੰਦਰ ਜੀ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਉਨਾਂ ਨੇ ਵੋਟ ਦੀ ਮਹੱਤਤਾ ਸਮਝਾਉਂਦੇ ਹੋਏ ਸਭ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਕੌਰ ਜੀ ਅਤੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ।

LEAVE A REPLY

Please enter your comment!
Please enter your name here