ਗੱਡੀ ਬੇਕਾਬੂ ਹੋਣ ਕਾਰਨ ਡੂੰਘੀ ਖੱਡ ਵਿੱਚ ਡਿੱਗੀ, 5 ਦੀ ਮੌਤ

ਉਤਰਾਖੰਡ (ਦ ਸਟੈਲਰ ਨਿਊਜ਼)। ਉਤਰਾਖੰਡ ਦੇ ਦੇਹਰਾਦੂਨ ਵਿੱਚ ਗੱਡੀ ਬੇਕਾਬੂ ਹੋਣ ਕਾਰਨ ਡੂੰਘੀ ਖੱਡ ਵਿੱਚ ਡਿੱਗ ਜਾਣ ਦੀ ਖਬਰ ਮਿਲੀ ਹੈ। ਜਿਸ ਵਿੱਚ 5 ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 2 ਲੜਕੀਆਂ ਗੰਭੀਰ ਜ਼ਖਮੀ ਹੋ ਗਈਆ। ਦੱਸਿਆ ਜਾ ਰਿਹਾ ਹੈ ਕਿ ਦੇਹਰਾਦੂਨ ਤੋਂ ਵਾਪਸ ਪਰਤ ਰਹੀ ਕਾਰ ਦਾ ਅਚਾਨਕ ਸੰਤੁਲਨ ਗੁਆ ਵਿਗੜ ਗਿਆ।

Advertisements

ਜਿਸ ਕਾਰਨ ਕਾਰ ਖੱਡ ਵਿੱਚ ਡਿੱਗ ਗਈ, ਕਾਰ ਵਿੱਚ ਸਵਾਰ 5 ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 2 ਲੜਕੀਆਂ ਗੰਭੀਰ ਜ਼ਖਮੀ ਹੋ ਗਈਆ, ਲੜਕੀਆਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਨੌਜ਼ਵਾਨਾਂ ਦੀ ਕੋਈ ਪਹਿਚਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here