ਗਾਇਕ ਮਾਸਟਰ ਸਲੀਮ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ, 50 ਹਜ਼ਾਰ ਦੀ ਨਕਦੀ ਕੀਤੀ ਚੋਰੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਆਬਾਦਪੁਰਾ ਨੇੜੇ ਮਸ਼ਹੂਰ ਸੂਫੀ ਗਾਇਕ ਮਾਸਟਰ ਸਲੀਮ ਦੇ ਘਰ ਨੂੰ ਚੋਰਾਂ ਵੱਲੋਂ  ਨਿਸ਼ਾਨਾਂ ਬਣਾਇਆ ਗਿਆ। ਚੋਰਾਂ ਨੇ 50 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਕਾਲੀ ਐਕਟਿਵਾ ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਦਫਤਰ ਦੇ ਤਾਲੇ ਤੋੜ ਕੇ ਅੰਦਰੋਂ ਲਾਕਰ ਅਤੇ ਇਨਵਰਟਰ ਚੋਰੀ ਕਰ ਲਿਆ। ਚੋਰਾਂ ਨੇ ਦਫ਼ਤਰ ਵਿੱਚ ਲੱਗੇ ਕੈਮਰੇ ਨੂੰ ਤੋੜ ਦਿੱਤਾ। ਚੋਰਾਂ ਨੇ ਚਿੱਟੇ ਕੱਪੜੇ ਨਾਲ ਮੂੰਹ ਢੱਕਿਆ ਹੋਇਆ ਸੀ।

Advertisements

ਦਫ਼ਤਰ ਵਿੱਚ ਕੰਮ ਕਰਦੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫ਼ਤਰ ਆਇਆ ਤੇ ਉਸਨੇ ਦੇਖਿਆ ਕਿ ਦਫ਼ਤਰ ਦਾ ਦਰਵਾਜ਼ਾ ਖੁੱਲ੍ਹਾ ਹੋਇਆ ਸੀ ਤੇ ਤਾਲਾ ਟੁੱਟਾ ਹੋਇਆ ਸੀ ਤੇ ਜਦੋਂ ਉਹ ਅੰਦਰ ਗਿਆ ਤਾਂ ਦੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅੰਦਰੋਂ ਮਾਸਟਰ ਸਲੀਮ ਦਾ ਲਾਕਰ ਅਤੇ ਇਨਵਰਟਰ ਗਾਇਬ ਸੀ। ਇਸਤੋਂ ਬਾਅਦ ਉਸਨੇ ਮਾਸਟਰ ਸਲੀਮ ਅਤੇ ਉਸਦੇ ਸਾਥੀਆਂ ਨੂੰ ਚੋਰੀ ਦੀ ਸੂਚਨਾ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here