ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਤੁਰੰਤ ਨਿਪਟਾਰਾ: ਡਾ. ਸੇਨੂ ਦੁੱਗਲ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ ਕੰਪਲੇਟ ਸੈੱਲ ਤੋਂ, ਸੀ ਵਿਜ਼ਲ ਤੇ ਐੱਨਜੀਆਰਐੱਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ।

Advertisements

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਐਨਜੀਆਰਐੱਸ ਪੋਰਟਲ ਤੇ 34, ਸੀਵਿਜ਼ਲ ਪੋਰਟਲ ਤੇ 55 ਅਤੇ ਕੰਪਲੇਟ ਸੈੱਲ ਤੇ ਸੀਈਓ ਪੰਜਾਬ ਦੀਆਂ 34 ਅਤੇ 18 ਲੋਕਲ ਸ਼ਿਕਾਇਤਾਂ ਜੋ ਕਿ ਕੁੱਲ 141 ਬਣਦੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਤੇ ਜ਼ਿਲ੍ਹੇ ਦੇ ਲਗਭਗ 340 ਲੋਕਾਂ ਨੂੰ ਵੋਟਾਂ ਨਾਲ ਸਬੰਧਿਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ।

 

LEAVE A REPLY

Please enter your comment!
Please enter your name here