ਹੁਸ਼ਿਆਰਪੁਰ ਨਾਲ ਸੰਬੰਧਤ ਦੋ ਵਿਅਕਤੀਆਂ ਦੀ ਫਰਾਂਸ ‘ਚ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਰਾਂਸ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਰੋਜ਼ੀ ਰੋਟੀ ਕਮਾਉਣ ਲਈ ਪੰਜਾਬ ਤੋਂ ਫਰਾਂਸ ਗਏ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਪ੍ਰਬੰਧਕ ਇਕਬਾਲ ਸਿੰਘ ਭੱਟੀ ਕੋਲ਼ੋਂ ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਸਿੰਘ ਦੀ ਕੰਸਟ੍ਰਕਸ਼ਨ ਕੰਪਨੀ ਵਿੱਚ ਕੰਮ ਕਰਦੇ ਸਮੇਂ, ਤੀਸਰੀ ਮੰਜਿਲ ਦੇ ਬਾਹਰੋਂ ਪੈੜ ਉਪਰੋਂ ਪੈਰ ਤਿਲਕਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।

Advertisements

ਦੂਸਰੇ ਪਾਸੇ ਰਾਕੇਸ਼ ਕੁਮਾਰ ਵਾਸੀ ਹੁਸ਼ਿਆਰਪੁਰ ਦੇ ਪਿੰਡ ਸਲੇਮਪੁਰ ਦੀ ਮੌਤ ਫਰਾਂਸ ਤੋਂ ਇੰਗਲੈਂਡ ਗਲਤ ਤਰੀਕੇ ਨਾਲ ਜਾਂਦੇ ਸਮੇਂ ਸਮੁੰਦਰੀ ਕਿਸ਼ਤੀ ਉਲਟਣ ਕਾਰਨ ਹੋ ਗਈ। ਇਨ੍ਹਾਂ ਦੀ ਮ੍ਰਿਤਕ ਦੇਹਾਂ ਨੂੰ ਪਰਿਵਾਰਿਕ ਮੈਂਬਰਾਂ ਦੀ ਸਹਿਮਤੀ ਉਪਰੰਤ ਭਾਰਤ ਭੇਜਿਆ ਜਾਵੇਗਾ।

LEAVE A REPLY

Please enter your comment!
Please enter your name here