ਰਿਟਾਇਰਡ ਪੁਲਸ ਅਧਿਕਾਰੀਆਂ ਅਤੇ ਪਰਿਵਾਰਾਂ ਦੀ ਭਲਾਈ ਸਬੰਧੀ ਹੋਈ ਮੀਟਿੰਗ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ। ਪੁਲਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਰੂਪਨਗਰ ਦੀ ਮੀਟਿੰਗ ਪ੍ਰਧਾਨ ਸੋਹਨ ਲਾਲ ਸੰਧੂ ਦੀ ਅਗਵਾਈ ਹੇਠ ਪੁਲਸ ਲਾਈਨ ਰੂਪਨਗਰ ਵਿਖੇ ਹੋਈ। ਮੀਟਿੰਗ ਦੇ ਦੌਰਾਨ ਰਿਟਾਇਰਡ ਪੁਲਸ ਅਫਸਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨੂੰ ਸਰਕਾਰ ਸਾਹਮਣੇ ਰੱਖ ਕੇ ਉਨ੍ਹਾਂ ਨੂੰ ਮੰਨਵਾਉਣ ਤੋਂ ਇਲਾਵਾ ਰਿਟਾਇਰਡ ਪੁਲਸ ਅਧਿਕਾਰੀਆਂ ਅਤੇ ਮੁਲਾਜਮ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਕਾਬਲ ਸਿੰਘ ਚੇਚੀ ਨੇ ਦੱਸਿਆ ਕਿ ਹਰ ਮਹੀਨੇ ਐਸੋਸੀਏਸ਼ਨ ਵੱਲੋਂ ਪੁਲਸ ਲਾਈਨ ਰੂਪਨਗਰ ਵਿਖੇ ਮੀਟਿੰਗ ਕਰਕੇ ਆਪਸੀ ਭਾਈਚਾਰੇ ਨੂੰ ਵਧਾਉਣ ਅਤੇ ਸਮਾਜ ਭਲਾਈ ਦੇ ਕੰਮਾਂ ਤੋਂ ਇਲਾਵਾ ਰਿਟਾਇਰਡ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕਰਕੇ ਮਸਲਿਆਂ ਨੂੰ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਸੋਹਨ ਲਾਲ ਸੰਧੂ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਇਹ ਵੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ।

Advertisements

ਜੇਕਰ ਕਿਸੇ ਮੁਲਾਜਮ ਜਾਂ ਅਧਿਕਾਰੀ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਉਂਦੀ ਤਾਂ ਐਸੋਸੀਏਸ਼ਨ ਉਸਦੀ ਸਮੱਸਿਆ ਨੂੰ ਹੱਲ ਕਰਨ ਪੂਰੀ ਤਨਦੇਹੀ ਨਾਲ ਹਰ ਸੰਭਵ ਮੱਦਦ ਕਰਕੇ ਸਮੱਸਿਆ ਚੋਂ ਉਭਾਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਰਿਟਾਇਰਡ ਪੁਲਸ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਤਾਂ ਉਹ ਬਿਨਾਂ ਝਿਜਕ ਦੱਸਿਆ ਜਾਵੇ ਤਾਂ ਕਿ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਰਗ ਨੂੰ ਕਈ ਸਮੱਸਿਆਵਾਂ ਵਿੱਚੋਂ ਲੰਘਣਾ ਪੈ ਰਿਹਾ ਹੈ। ਇਸ ਜਾਇਜ ਮੰਗਾਂ ਨੂੰ ਮੰਨਵਾਉਣ ਲਈ ਜਲਦ ਹੀ ਪੰਜਾਬ ਐਸੋਸੀਏਸ਼ਨ ਨਾਲ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਜਾਣੂ ਕਰਵਾ ਕੇ ਮਸਲਿਆਂ ਨੂੰ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਵਾਇਸ ਪ੍ਰਧਾਨ ਕੇਹਰ ਸਿੰਘ ਜਰਨਲ ਸਕੱਤਰ ਜੋਗਿੰਦਰ ਸਿੰਘ, ਗੁਰਬਖਸ਼ ਸਿੰਘ, ਦਲੀਪ ਸਿੰਘ, ਸੁਖਦੇਵ ਸਿੰਘ, ਰਮੇਸ਼ ਸਿੰਘ, ਮੈਡਮ ਸਿਮਰਨਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਟਾਇਰਡ ਮੁਲਾਜਮ ਮੋਜੂਦ ਸਨ।

LEAVE A REPLY

Please enter your comment!
Please enter your name here