ਆਂਡਿਆਂ ਦੀ ਪੈਕਿੰਗ ਕਰਨ ਵਾਲੀ ਟ੍ਰੇ ਫੈਕਟਰੀ ‘ਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਨੇੜਲੇ ਪਿੰਡ ਕਲੌਦੀ ਵਿਚ ਆਂਡਿਆਂ ਦੀ ਪੈਕਿੰਗ ਟ੍ਰੇ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਦਿੰਦੇ ਹੋਏ ਸੰਗਰੂਰ ਦੇ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 6 ਵਜੇ ਸੂਚਨਾ ਮਿਲੀ ਸੀ ਕਿ ਸੰਗਰੂਰ ਦੇ ਪਿੰਡ ਕਲੌਦੀ ਨੇੜੇ ਇੱਕ ਨਿੱਜੀ ਅੰਡਿਆਂ ਦੀ ਟ੍ਰੇ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ ਹੈ।

Advertisements

ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਆਂਡੇ ਰੱਖਣ ਲਈ ਟਰੇਆਂ ਨੂੰ ਵੱਡੇ ਪੱਧਰ ਤੇ ਤਿਆਰ ਰੱਖਿਆ ਗਿਆ ਸੀ ਅਤੇ ਦੂਜੇ ਪਾਸੇ ਟ੍ਰੇਆਂ ਬਣਾਉਣ ਲਈ ਹੋਰ ਕੱਚਾ ਮਾਲ ਵੀ ਵੱਡੇ ਪੱਧਰ ਤੇ ਪਿਆ ਸੀ, ਜੋ ਸੜ ਕੇ ਸੁਆਹ ਹੋ ਗਿਆ ਅਤੇ ਫੈਕਟਰੀ ਦੀ ਇਮਾਰਤ ਨੂੰ ਅੱਗ ਲੱਗ ਗਈ। ਅੱਗ ਲੱਗਣ ਕਰ ਕੇ ਬਹੁਤ ਨੁਕਸਾਨ ਹੋਇਆ ਹੈ ਅਤੇ ਇਮਾਰਤ ਦੀ ਛੱਤ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੌਕੇ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here