13 ਸਾਲ ਪਹਿਲਾਂ ਦੁੱਬਈ ਗਏ ਨੌਜ਼ਵਾਨ ਦਾ ਕਤਲ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਦੁਬਈ ਵਿੱਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪੰਕਜ ਡੌਲ ਉਮਰ 34 ਸਾਲਾਂ ਵਜੋਂ ਹੋਈ ਹੈ। ਪੰਕਜ 13 ਸਾਲ ਪਹਿਲਾਂ ਦੁੱਬਈ ਗਿਆ ਸੀ। ਉਥੇ ਉਹ ਇੱਕ ਕੰਪਨੀ ਵਿੱਚ ਫੋਰਮੈਨ ਵਜੋਂ ਕੰਮ ਕਰਦਾ ਸੀ। ਪੰਕਜ ਦੇ ਭਰਾ ਗੁਰਪ੍ਰੀਤ ਨੇ ਦੱਸਿਆ ਕਿ ਪੰਕਜ ਦੁਬਈ ਦੇ ਸ਼ਹਿਰ ਅਲਕੋਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਅਚਾਨਕ ਰਸਤੇ ਵਿੱਚ ਇੱਕ ਨੌਜਵਾਨ ਨੇ ਉਸਨੂੰ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਤੇ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ।

Advertisements

ਪੰਕਜ ਦੇ ਸਾਥੀਆਂ ਨੇ ਉਸਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਜਾਂਚ ਦੌਰਾਨ ਪੁਲਿਸ ਨੇ ਹੱਤਿਆਰੇ ਨੂੰ ਕਾਬੂ ਕਰ ਲਿਆ ਹੈ ਤੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੰਕਜ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।

LEAVE A REPLY

Please enter your comment!
Please enter your name here