
ਹਰਿਆਣਾ (ਦ ਸਟੈਲਰ ਨਿਊਜ਼)। ਸ਼ੰਭੂ ਬਾਰਡਰ ਤੇ ਜਾਰੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸਵੇਰੇ ਤਰਨਤਾਰਨ ਨਾਲ ਸਬੰਧਿਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਤਜਿੰਦਰ ਸਿੰਘ ਲੀਲਾ ਨੇ ਦੱਸਿਆ ਕਿ ਲਗਾਤਾਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਆਪਣੀ ਸ਼ਹਾਦਤ ਦਿੱਤੀ ਗਈ ਸੀ। ਹੁਣ ਵੀ ਸਰਕਾਰ ਕਿਸਾਨਾਂ ਦਾ ਇਮਤਿਹਾਨ ਲੈ ਰਹੀ ਹੈ।












