ਫਿਰੋਜ਼ਪੁਰ: ਬੇਅਦਬੀ ਮਾਮਲੇ ‘ਚ ਨੌਜਵਾਨ ਦਾ ਕਤਲ ਕਰਨ ਵਾਲਾ 1 ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਪਿੰਡ ਬੰਡਾਲਾ ਵਿੱਚ ਗੁਰਦੁਆਰਾ ਸਾਹਿਬ ਵਿੱਚ ਇਕ ਵਿਅਕਤੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਪਿੰਡ ਤਲੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਨੂੰ ਭੀੜ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ।

Advertisements

ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪਿਤਾ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ 2 ਸਾਲਾਂ ਤੋਂ ਮਾਨਸਿਕ ਤੌਰ ਤੇ ਬੀਮਾਰ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਉਸਦਾ ਕਹਿਣਾ ਹੈ ਕਿ ਪੁਲਿਸ ਦੇ ਸਾਹਮਣੇ ਉਸਦੇ ਪੁੱਤ ਨੂੰ ਮਾਰਨਾ ਠੀਕ ਨਹੀਂ ਸੀ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰਨਾ ਚਾਹੀਦਾ ਸੀ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਤਲ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਕਈਆਂ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here