ਸਿੱਖਿਆ ਵਿਭਾਗ ਦਾ ਐਲਾਨ: ਸਕੂਲਾਂ ਵਿੱਚ ਅਧਿਆਪਕਾਂ ਤੇ ਮੋਬਾਇਲ ਲੈ ਕੇ ਜਾਣ ਤੇ ਲਗਾਈ ਪਾਬੰਦੀ

ਰਾਜਸਥਾਨ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਆਦੇਸ਼ ਜਾਰੀ ਕਰ ਦਿੱਤਾ ਹੈ। ਮੰਤਰੀ ਦਿਲਾਵਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

Advertisements

ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਲੱਗੇ ਰਹਿੰਦੇ ਹਨ। ਜਿਸ ਕਾਰਣ ਬੱਚਿਆ ਦੀ ਪੜਾਈ ਤੇ ਵੀ ਅਸਰ ਪੈਂਦਾ ਹੈ। ਨਵੇਂ ਹੁਕਮਾਂ ਤਹਿਤ ਸਿਰਫ਼ ਪ੍ਰਿੰਸੀਪਲ ਕੋਲ ਮੋਬਾਈਲ ਫ਼ੋਨ ਰੱਖਣ ਦੀ ਇਜਾਜ਼ਤ ਹੋਵੇਗੀ, ਦੂਜੇ ਸਰਕਾਰੀ ਅਧਿਆਪਕਾਂ ਨੂੰ ਸਕੂਲ ਵਿੱਚ ਮੋਬਾਈਲ ਫ਼ੋਨ ਲਿਆਉਣ ਦੀ ਇਜਾਜ਼ਤ ਨਹੀਂ ਹੋਵੇਗੀ।

LEAVE A REPLY

Please enter your comment!
Please enter your name here