ਖਰੜ ਵਿੱਚ ਬਾਊਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਖਰੜ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਖਰੜ ਹਲਕੇ ਦੇ ਪਿੰਡ ਚੰਦੋ ਵਿਚ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕਰ ਦੇਣ ਦੀ ਖਬਰ ਮਿਲੀ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਇਹ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਦੋਰਾਨ ਨੌਜ਼ਵਾਨ ਦੇ ਸਿਰ ਵਿੱਚ ਗੋਲੀਆਂ ਲੱਗਣ ਕਰਕੇ ਉਸਦੀ ਮੌਕੇ ਉੱਤੇ ਹੀ ਮੌਤ ਹੋ ਗਈ।

Advertisements

ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਮਨੀਸ਼ ਕੁਮਾਰ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁਲਿਸ ਵੱਲੋ ਮਾਮਲੇ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here