ਲੋਕ ਸਭਾ ਚੋਣਾਂ ਲਈ 14 ਮਈ ਸ਼ਾਮ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ: ਜ਼ਿਲ੍ਹਾ ਚੋਣ ਅਫਸਰ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਚੋਣ ਅਫ਼ਸਰ ਡਾ. ਪੱਲਵੀ ਨੇ ਰਿਟਰਨਿੰਗ ਅਫ਼ਸਰ ਸੰਗਰੂਰ ਅਤੇ ਫਤਹਿਗੜ੍ਹ ਸਾਹਿਬ ਵਲੋਂ ਜਾਰੀ ਕੀਤੇ ਜਨਤਕ ਨੋਟਿਸਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਹਲਕਾ-12 ਅਧੀਨ ਜ਼ਿਲ੍ਹੇ ਦਾ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਪੈਂਦਾ ਹੈ ਅਤੇ ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ ਅਧੀਨ ਜ਼ਿਲ੍ਹੇ ਦਾ ਵਿਧਾਨ ਸਭਾ ਹਲਕਾ ਅਮਰਗੜ੍ਹ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ (ਜਿਸ ਅਧੀਨ ਮਾਲੇਰਕੋਟਲਾ ਪੈਂਦਾ ਹੈ) ਲਈ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਜਾਂ ਏ.ਆਰ.ਓ. ਕਮ ਐਸ.ਡੀ.ਐਮ. ਸੰਗਰੂਰ ਨੂੰ ਕੋਰਟ ਰੂਮ ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ ।

Advertisements

ਇਸੇ ਤਰ੍ਹਾ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ( ਜਿਸ ਅਧੀਨ ਵਿਧਾਨ ਸਭਾ ਹਲਕਾ ਅਮਰਗੜ੍ਹ, ਅਹਿਮਦਗੜ੍ਹ ਪੈਂਦਾ ਹੈ) ਲਈ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਦੇ ਕੋਰਟ ਰੂਮ ਨੰਬਰ 107 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰੇ 11 ਵਜੇਂ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ (ਗਜਟਿਡ ਛੁੱਟੀਆਂ ਤੋਂ ਇਲਾਵਾ) ਪ੍ਰਾਪਤ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਚੋਣ ਲੜੇ ਜਾਣ ਦੀ ਸੂਰਤ ਵਿੱਚ 01 ਜੂਨ (ਸ਼ਨੀਵਾਰ) ਨੂੰ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 04 ਜੂਨ ਨੂੰ ਨਤੀਜੇ ਘੋਸ਼ਿਤ਼ ਕੀਤੇ ਜਾਣਗੇ।

LEAVE A REPLY

Please enter your comment!
Please enter your name here