ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਕੇ ਪਲਟਿਆ, ਚਪੇਟ ਵਿੱਚ ਆਉਣ ਕਾਰਨ ਅਖਬਾਰ ਵੰਡਣ ਵਾਲੇ ਵਿਅਕਤੀ ਦੀ ਮੌਤ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਉਮਰ 40 ਸਾਲਾ ਵਾਸੀ ਬੱਦੋਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਪਿਛਲੇ 20 ਸਾਲਾਂ ਤੋਂ ਅਖਬਾਰ ਵੰਡਣ ਦਾ ਕੰਮ ਕਰਦਾ ਸੀ ਤੇ ਮਹਿਤਾ ਚੌਂਕ ਤੋਂ ਅਖਬਾਰਾਂ ਲੈ ਕੇ ਵੱਖ-ਵੱਖ ਪਿੰਡਾਂ ਵਿੱਚ ਅਖਬਾਰਾਂ ਵੰਡਣ ਜਾਂਦਾ ਸੀ।

Advertisements

ਜਦ ਉਹ ਰੰਗੜ ਨੰਗਲ ਨਜ਼ਦੀਕ ਚੌਧਰੀਵਾਲ ਪੁੱਜਾ ਤਾਂ ਪਿੱਛੇ ਤੋਂ ਇੱਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਲੱਦ ਕੇ ਜਾ ਰਹੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਗਿਆ ਤੇ ਘੜੁੱਕੇ ਦੀ ਲਪੇਟ ਵਿੱਚ ਆਉਣ ਕਾਰਨ ਸਤਨਾਮ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।

LEAVE A REPLY

Please enter your comment!
Please enter your name here