Tuesday, October 13, 2026
Home Crime ਰੰਜ਼ਿਸ਼ ਕਾਰਨ ਦੋ ਗੁੱਟਾਂ ਵਿਚਕਾਰ ਚੱਲੀਆਂ ਗੋਲੀਆਂ, 1 ਜ਼ਖ਼ਮੀ, ਪੁਲਿਸ ਨੇ ਇਲਾਕਾ...

ਰੰਜ਼ਿਸ਼ ਕਾਰਨ ਦੋ ਗੁੱਟਾਂ ਵਿਚਕਾਰ ਚੱਲੀਆਂ ਗੋਲੀਆਂ, 1 ਜ਼ਖ਼ਮੀ, ਪੁਲਿਸ ਨੇ ਇਲਾਕਾ ਕੀਤਾ ਸੀਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਨੇੜਲੇ ਪਿੰਡ ਸੰਤੂ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਵਾਰਦਾਤ ਇੱਕ ਨੌਜਵਾਨ ਦੇ ਹੱਥ ਤੇ ਗੋਲੀ ਲੱਗੀ ਹੈ। ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਗੁੱਟਾਂ ਵਿੱਚਕਾਰ ਪੁਰਾਣੀ ਰੰਜ਼ਿਸ਼ ਕਾਰਨ ਟਕਰਾ ਹੋਇਆ।

Advertisements

ਦੋਵਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ-ਦੂਸਰੇ ਤੇ ਹਮਲਾ ਕੀਤਾ ਗਿਆ, ਇੰਨਾਂ ਹੀ ਨਹੀਂ ਦੋਵਾਂ ਗੁੱਟਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ। ਇਹ ਵਿਵਾਦ ਕਰੀਬ 2 ਘੰਟੇ ਤੱਕ ਚਲਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਪਹਿਚਾਣ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਨ੍ਹਾਂ ਨੂੰ ਕਾਬੂ ਵੀ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here