ਟਿੱਪਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਕੀਰਤਪੁਰ ਸਾਹਿਬ (ਦ ਸਟੈਲਰ ਨਿਊਜ਼)। ਕੀਰਤਪੁਰ ਸਾਹਿਬ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਕਿ ਇੱਕ ਟਿੱਪਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਕੀਰਤਪੁਰ ਸਾਹਿਬ ਵਿੱਚ ਮਨਾਲੀ ਮੁੱਖ ਮਾਰਗ ’ਤੇ ਭਾਖੜਾ ਨਹਿਰ ਦੇ ਪੁਲ ’ਤੇ ਦੋ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਜਾਣਕਾਰੀ ਮੁਤਾਬਕ ਇਸ ਹਾਦਸੇ ਦੌਰਾਨ ਦੋ ਗੱਡੀਆਂ ਨਹਿਰ ਵਿੱਚ ਡਿੱਗਣ ਤੋਂ ਬੱਚ ਗਈਆਂ।

Advertisements

ਸ਼ੁਕਰ ਰਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੱਡੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡਰਾਈਵਰ ਤੋਂ ਮਿਲੀ ਜਾਣਕਾਰੀ ਮੁਤਾਬਕ ਟਿੱਪਰ ਦੀ ਬ੍ਰੇਕ ਫੇਲ ਹੋ ਗਈ ਸੀ, ਪਰ ਫਿਲਹਾਲ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here