Friday, October 23, 2026
Home National ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਦੇ 10 ਸ਼ੂਟਰ ਗਿ੍ਰਫਤਾਰ

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਦੇ 10 ਸ਼ੂਟਰ ਗਿ੍ਰਫਤਾਰ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਪੁਲਿਸ ਗੈਂਗਸਟਰ ਗੋਲਡੀ ਬਰਾੜ ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਜਾਣਕਾਰੀ ਅਨੁਸਾਰ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਦਰਅਸਲ, ਦਿੱਲੀ ਪੁਲਿਸ ਨੇ ਪੂਰੇ ਭਾਰਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਖਿਲਾਫ ਇੱਕ ਆਪਰੇਸ਼ਨ ਚਲਾਇਆ ਹੈ, ਜਿਸ ਦੇ ਤਹਿਤ 7 ਰਾਜਾਂ ਤੋਂ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisements

ਇਨ੍ਹਾਂ ਨੂੰ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਅਪਰੇਸ਼ਨ ਦੌਰਾਨ ਪੁਲਿਸ ਨੇ ਪਿਸਤੌਲ ਅਤੇ 31 ਕਾਰਤੂਸ ਵੀ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਸ਼ੂਟਰ ਗੋਲਡੀ ਬਰਾੜ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਇਹ ਗੈਂਗਸਟਰ ਦੇਸ਼ ਵਿੱਚ ਕੁਝ ਵੱਡੇ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।

LEAVE A REPLY

Please enter your comment!
Please enter your name here