ਕਾਂਗਰਸ ਨੇ ਗੁਰਿੰਦਰ ਢਿੱਲੋਂ ਨੂੰ Ex ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਨੌਕਰੀ ਛੱਡ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ।

Advertisements

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਪਾਰਟੀ ਲਈ ਵੀ ਕੰਮ ਕਰਨਗੇ।

LEAVE A REPLY

Please enter your comment!
Please enter your name here