ਖੇਤਾਂ ਵਿੱਚ ਲੱਗੇ ਟਿਊਬਵੈੱਲ ਤੋਂ ਪਾਣੀ ਪੀ ਕੇ 18 ਮੱਝਾਂ ਦੀ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਕਪਿਆਲ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਖੇਤਾਂ ਵਿੱਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਗੁੱਜਰ ਭਾਈਚਾਰੇ ਨਾਲ ਸਬੰਧਿਤ ਮੂਸਾ ਖਾਨ ਤੇ ਗਾਮਾ ਖਾਨ ਨੇ ਦੱਸਿਆ ਕਿ ਉਹ ਪਸ਼ੂ ਪਾਲਣ ਦਾ ਕੰਮ ਕਰਦੇ ਹਨ ਤੇ ਦੁੱਧ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਕਰੀਬ 32 ਮੱਝਾਂ ਪਿੰਡ ਸੰਘਰੇੜੀ ਤੋਂ ਪਿੰਡ ਪਰਿਆਲ ਨੂੰ ਆਉਂਦੀ ਸੜਕੇ ਤੇ ਚਰਾਉਣ ਆਏ ਸਨ ਤਾਂ ਜਦੋਂ ਮੱਝਾਂ ਨੂੰ ਖੇਤ ਵਿੱਚ ਇੱਕ ਮੋਟਰ ਵਾਲੇ ਚੁਵੱਚੇ ਵਿੱਚੋਂ ਪਾਣੀ ਪਿਲਾਇਆ ਤਾਂ ਉਨ੍ਹਾਂ ਦੇ ਦੇਖਦੇ ਹੀ ਮੱਝਾਂ ਜਮੀਨ ਦੇ ਡਿੱਗ ਗਈਆਂ।

Advertisements

ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਮੂਸਾ ਖਾਨ ਦੀਆਂ 12 ਮੱਝਾਂ ਤੇ ਗਾਮਾ ਖਾਨ ਦੀਆਂ 6 ਮੱਝਾਂ ਨੇ ਦਮ ਤੋੜ ਦਿੱਤਾ ਤੇ ਦੋਵੇ ਵਿਅਕਤੀਆਂ ਦੀਆਂ 7 ਤੋਂ ਵੱਧ ਮੱਝਾਂ ਦੀਆਂ ਹਾਲਤ ਅਜੇ ਕਾਫ਼ੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਇਕ ਮੱਝ ਦੀ ਕੀਮਤ ਲੱਖ ਰੁਪਏ ਤੋਂ ਉਪਰ ਹੈ। ਇਸ ਤਰ੍ਹਾਂ ਉਨ੍ਹਾਂ ਦਾ ਕਈ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੋਵੇ ਪੀੜਤਾਂ ਨੇ ਦੱਸਿਆ ਕਿ ਮਰਨ ਵਾਲੀਆਂ ਮੱਝਾਂ ਵਿੱਚੋਂ 8 ਤਾਜੀਆਂ ਸੂਈਆਂ ਹੋਈਆਂ ਸਨ ਤੇ ਕਰੀਬ 10 ਮੱਝਾਂ ਸੂਣ ਵਾਲੀਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਭਵਾਨੀਗੜ੍ਹ ਗੁਰਦੀਪ ਸਿੰਘ ਦਿਉਲ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੁਕਸਾਨ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ।

LEAVE A REPLY

Please enter your comment!
Please enter your name here