ਹਰਦੀਪ ਬੁਟਰੇਲਾ ਸਾਥੀਆਂ ਸਮੇਤ  ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਬੁਟਰੇਲਾ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਇੱਕ ਵਾਰ ਡਿਪਟੀ ਮੇਅਰ ਰਹਿ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਬੁਟਰੇਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

Advertisements

LEAVE A REPLY

Please enter your comment!
Please enter your name here