ਤੇਜ਼ ਰਫ਼ਤਾਰ ਸਕੂਲ ਬੱਸ ਨੇ ਘਰ ਦੇ ਬਾਹਰ ਖੇਡ ਰਹੀ 2 ਸਾਲਾ ਬੱਚੀ ਨੂੰ ਕੁਚਲਿਆਂ, ਮੌਤ

ਕਰਨਾਲ (ਦ ਸਟੈਲਰ ਨਿਊਜ਼)। ਹਰਿਆਣਾ ਦੇ ਪਾਣੀਪਤ ਦੇ ਪਿੰਡ ਮਟਰੌਲੀ ਵਿੱਚ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਵੱਲੋਂ ਘਰ ਦੇ ਬਾਹਰ ਖੇਡ ਰਹੀ 2 ਸਾਲਾ ਬੱਚੀ ਨੂੰ ਕੁਚਲ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ  ਰਿਹਾ ਹੈ ਕਿ ਤਾਨਿਆ ਜੋ ਕਿ ਆਪਣੇ ਘਰ ਦੇ ਬਾਹਰ ਸੜਕ ਤੇ ਖੇਡ ਰਹੀ ਸੀ ਤਾਂ ਇਸ ਦੌਰਾਨ ਤੇਜ਼ ਰਫ਼ਤਾਰ ਸਕੂਲ ਬੱਸ ਨੇ ਉਸਨੂੰ ਕੁਚਲ ਦਿੱਤਾ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਭੱਜਣ ਲੱਗਾ ਪਰ ਲੋਕਾਂ ਨੇ ਉਸਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਨੇ ਬੱਸ ਡਰਾਈਵਰ ਨੂੰ ਗ੍ਰਿਫਤਾਰ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here