ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ ਅਧੀਨ ਕੱਟੇ ਗਏ ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਤੰਬਾਕੂ ਕੰਟਰੋਲ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜਿਲ੍ਹਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਅਤੇ ਬਣਾਈ ਗਈ ਟੀਮ ਵਿੱਚ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸੰਜੀਵ ਠਾਕੁਰ ਵੱਲੋਂ ਸ਼ਹਿਰ ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਂਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜਨਤਕ ਥਾਂਵਾਂ ਤੇ ਐਕਟ ਦੀ ਧਾਰਾ ਚਾਰ ਤਹਿਤ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਅਤੇ ਐਕਟ ਦੀ ਧਾਰਾ 6 ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੇ ਐਕਟ ਦੀ ਉਲੰਘਣਾ ਕਰਨ ਲਈ ਚਲਾਨ ਕੱਟੇ ਗਏ।

Advertisements

ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਡਾ ਜਗਦੀਪ ਸਿੰਘ ਨੇ ਦੱਸਿਆ ਕਿ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ, ਖੁੱਲ੍ਹੀ ਸਿਗਰਟ ਵੇਚਣ ਵਾਲੇ ਦੁਕਾਨਦਾਰਾਂ ਅਤੇ ਜਿਨ੍ਹਾਂ ਦੁਕਾਨਦਾਰਾਂ ਨੇ ਐਕਟ ਅਨੁਸਾਰ ਆਪਣੀਆਂ ਦੁਕਾਨਾਂ ਤੇ ਬੋਰਡ ਡਿਸਪਲੇਅ ਨਹੀਂ ਕੀਤੇ ਸਨ ਉਨ੍ਹਾਂ ਦੇ ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸਦੇ ਨਾਲ ਹੀ ਉਹਨਾਂ ਨੂੰ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਨਾ ਕਰਨ ਬਾਰੇ ਅਤੇ ਤੰਬਾਕੂ ਪਦਾਰਥਾਂ ਦੇ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਉਹਨਾਂ ਦੱਸਿਆ ਕਿ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਇਸਦੀ ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਕੋਟਪਾ ਐਕਟ ਅਧੀਨ ਕਿਸੇ ਵੀ ਸਿੱਖਿਅਕ ਅਦਾਰੇ ਦੇ 100 ਗਜ ਦੇ ਘੇਰੇ ਅੰਦਰ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਸਿਗਰੇਟ ਜਾਂ ਹੋਰ ਤੰਬਾਕੂ ਉਤਪਾਦ ਵੇਚਣਾ, ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਦੀ ਸਿੱਧੇ ਅਤੇ ਅਸਿੱਧੇ ਤੌਰ ਤੇ ਇਸ਼ਤਿਹਾਰਬਾਜੀ ਤੇ ਰੋਕ ਹੈ, ਇਸ ਦੀ ਉਲਘਣਾ ਕਰਨਾ ਕਾਨੂੰਨ ਜੁਰਮ ਹੈ, ਜਿਸਦੇ ਲਈ ਸਜ਼ਾ ਅਤੇ ਜੁਰਮਾਨੇ ਦਾ ਪ੍ਰਾਵਧਾਨ ਹੈ ।

LEAVE A REPLY

Please enter your comment!
Please enter your name here