Wednesday, October 14, 2026
Home Chandigarh ਬਾਊਂਸਰ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਕਾਬੂ

ਬਾਊਂਸਰ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਬੀਤੇ ਦਿਨੀਂ ਖਰੜ ਦੇ ਨੇੜਲੇ ਪਿੰਡ ਚੰਦੋ ਵਿੱਚ ਇੱਕ ਬਾਊਂਸਰ ਦਾ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ  ਮੁਹਾਲੀ ਸਪੈਸ਼ਲ ਸੈੱਲ ਨੇ 2 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਗੈਂਗਸਟਰਾਂ ਨੇ ਪੁਲਿਸ ਉੱਤੇ ਗੋਲੀਆਂ ਚਲਾਈਆਂ।

Advertisements

ਜਿਸ ਮਗਰੋਂ ਸਪੈਸ਼ਲ ਸੈੱਲ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ। ਗੋਲੀਬਾਰੀ ਵਿੱਚ ਗੈਂਗਸਟਰ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਉਰਫ਼ ਧਨੋਆ ਵਾਸੀ ਖਰੜ ਦੇ ਗੋਲੀ ਲੱਗੀ। ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ।  ਜਿਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here