ਸਹੁਰਾ ਪਰਿਵਾਰ ਤੋਂ ਤੰਗ ਆ ਕੇ ਲੜਕੀ ਨੇ ਕੀਤੀ ਖ਼ੁਦਕੁਸ਼ੀ

ਜ਼ੀਰਾ (ਦ ਸਟੈਲਰ ਨਿਊਜ਼)। ਜ਼ੀਰਾ ਵਿੱਚ ਘਰੋਂ ਲੜ ਕੇ ਪ੍ਰੇਮ ਵਿਆਹ ਕਰਵਾਉਣ ਤੋਂ 4 ਮਹੀਨੇ ਬਾਅਦ ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾਇਆ ਸੀ ਤੇ ਕੁੱਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੇ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦਾ ਸਹੁਰਾ ਪਰਿਵਾਰ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ ਤੇ ਉਸਦੀ ਕੁੱਟਮਾਰ ਵੀ ਕਰਦਾ ਸੀ।

Advertisements

ਜਿਸ ਤੋਂ ਪਰੇਸ਼ਾਨ ਹੋ ਕੇ ਬੀਤੀ ਦੇਰ ਰਾਤ ਉਹਨਾਂ ਦੀ ਲੜਕੀ ਨੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਨੇ ਜਲਦ ਤੋਂ ਜਲਦ ਇਨਸਾਫ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here