ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ-ਕੁਲਦੀਪ/ਸਲਵਾਨ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਕਾਂਗਰਸ ਪਾਰਟੀ ਕਪੂਰਥਲਾ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਸਿੰਘ ਜੀਰਾ ਦੇ ਹੱਕ ਵਿੱਚ ਲਾਗਤਾਰ ਜ਼ੋਰਦਾਰ ਤਰੀਕੇ ਨਾਲ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ ਦਾਖਲ ਕੀਤੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ, ਬਲਾਕ ਪ੍ਰਧਾਨ ਦੀਪਕ ਸਲਵਾਨ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਨੇ ਚੋਣ ਪ੍ਰਚਾਰ ਕੀਤਾ।ਇਸ ਮੌਕੇ ਕੁਲਦੀਪ ਸਿੰਘ ਨੇ ਕਿਹਾ ਕਿ ਭਾਜਪਾ ਦੇ ਜੁਮਲਿਆਂ ਦੇ ਉਲਟ ਕਾਂਗਰਸ ਦੀ ਸੋਚ ਲੋਕ ਭਲਾਈ ਤੇ ਕੇਂਦਰਤ ਹੈ ਜਿਸ ਨਾਲ ਨੌਜਵਾਨਾਂ, ਔਰਤਾਂ, ਮਜ਼ਦੂਰਾਂ ਅਤੇ ਕਿਸਾਨਾਂ ਸਣੇ ਸਮਾਜ ਦੇ ਸਾਰੇ ਵਰਗਾਂ ਨੂੰ ਫ਼ਾਇਦਾ ਹੋਵੇਗਾ।

Advertisements

ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੀ ਵੋਟਿੰਗ ਪੂਰੀ ਹੋਣ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ ਅਤੇ ਇਸ ਦਾ ਰਸਮੀ ਐਲਾਨ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਕੀਤਾ ਜਾਵੇਗਾ। ਕੁਲਦੀਪ ਸਿੰਘ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਉਲਟ ਕਾਂਗਰਸ ਕੁਝ ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ, ਸਗੋਂ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ।ਉਨ੍ਹਾਂ ਨੇ ਕਿਹਾ ਕਿ ਲੋਕ ਭਲਾਈ ਹਮੇਸ਼ਾ ਤੋਂ ਸਾਡੀ ਸਭ ਤੋਂ ਵੱਡੀ ਤਰਜੀਹ ਰਹੇਗੀ, ਭਾਵੇਂ ਸਾਡੇ ਵਿਰੋਧੀ ਇਸ ਬਾਰੇ ਕੁਝ ਵੀ ਕਹਿਣ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਜਿਸਨੂੰ ਨਿਆਸ ਪੱਤਰ ਦਾ ਨਾਂ ਦਿੱਤਾ ਗਿਆ ਹੈ, ਅਸਲ ਵਿੱਚ ਦੇਸ਼ ਵਿੱਚ ਆਮ ਲੋਕਾਂ ਨੂੰ ਪੰਜ ਇਨਸਾਫ਼ ਦੇਣ ਵਾਲਾ ਚੋਣ ਮੈਨੀਫੈਸਟੋ ਹੈ।

LEAVE A REPLY

Please enter your comment!
Please enter your name here