Wednesday, October 28, 2026
Home Latest ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਸਮੇਤ 18...

ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਸਮੇਤ 18 ਤੋਲੇ ਸੋਨਾ ਕੀਤਾ ਚੋਰੀ

ਹਾਜੀਪੁਰ (ਦ ਸਟੈਲਰ ਨਿਊਜ਼): ਹਾਜੀਪੁਰ ਦੇ ਪਿੰਡ ਬੁੱਢਾਬੜ ਵਿੱਚ ਚੋਰਾਂ ਵੱਲੋਂ ਰਾਤ ਦੇ ਸਮੇਂ ਦੋ ਘਰਾਂ ਨੂੰ ਨਿਸ਼ਾਨਾ ਬਣਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਚੋਰ ਦੋਵਾਂ ਘਰਾਂ ਵਿੱਚੋਂ ਲੱਖਾਂ ਦੀ ਨਕਦੀ ਸਮੇਤ 18 ਤੋਲੇ ਸੋਨਾ ਚੋਰੀ ਕਰਕੇ ਫਰਾਰ ਹੋ ਗਏ। ਦੋਵੇਂ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਚੋਰੀ ਦੇ ਸਮੇਂ ਉਹ ਸੌਂ ਰਹੇ ਸਨ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਲੱਗਾ ਕਿ ਚੋਰਾਂ ਨੇ ਚੋਰੀ ਨੂੰ ਕਿਵੇਂ ਅੰਜਾਮ ਦਿੱਤਾ।

Advertisements

ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਥਾਣਾ ਹਾਜੀਪੁਰ ਦੇ ਥਾਣੇਦਾਰ ਪੰਕਜ ਕੁਮਾਰ ਨੇ ਦੱਸਿਆ ਕਿ ਤਕਨੀਕੀ ਤਰੀਕਿਆਂ ਨਾਲ ਮਾਮਲੇ ਦੀ ਜਾਂਚ ਕਰ ਜਲਦ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।

LEAVE A REPLY

Please enter your comment!
Please enter your name here