ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਈਡੀ ਦੇ ਹਲਫ਼ਨਾਮੇ ਤੇ ਜਤਾਇਆ ਇਤਰਾਜ਼

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੁਪਰੀਮ ਕੋਰਟ ਵਿੱਚ ਅੰਤਰਿਮ ਜ਼ਮਾਨਤ ਦਾ ਵਿਰੋਧ ਕਰਨ ਵਾਲੇ ਹਲਫ਼ਨਾਮੇ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇੱਕ ਰਸਮੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ, ਜਿਸ ਵਿੱਚ ਈਡੀ ਦੇ ਹਲਫ਼ਨਾਮੇ ਨੂੰ ਕਾਨੂੰਨੀ ਪ੍ਰਕਿਰਿਆਵਾਂ ਦੀ ਅਣਦੇਖੀ ਦੱਸਿਆ ਗਿਆ ਹੈ।

Advertisements

ਆਪ ਦਾ ਕਹਿਣਾ ਹੈ ਕਿ ਸਰਕਾਰੀ ਗਵਾਹ ਬਣਨ ਵਾਲਾ ਇੱਕ ਹੋਰ ਦੋਸ਼ੀ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਕਰੀਬੀ ਸਹਿਯੋਗੀ ਸੀ। ਇਸ ਤਰ੍ਹਾਂ, ਸਾਰੇ 4 ਇਤਰਾਜ਼ਯੋਗ ਬਿਆਨ ਭਾਜਪਾ ਨਾਲ ਨਜ਼ਦੀਕੀ ਵਿਅਕਤੀਆਂ ਦੇ ਹਨ। ‘ਆਪ’ ਨੇ ਅੱਗੇ ਕਿਹਾ ਕਿ ਇਹ ਬਿਆਨ ਇੱਕ ਪੈਟਰਨ ਨੂੰ ਦਰਸਾਉਂਦੇ ਹਨ।

LEAVE A REPLY

Please enter your comment!
Please enter your name here