ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਕਿਨਾਰੇ ਸੁੱਟਿਆ  

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫ਼ਿਰੋਜ਼ਪੁਰ ਦੇ ਮੱਖੂ ਵਿੱਚ ਦਿਨ ਦਿਹਾੜੇ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਕਿਨਾਰੇ ਸੁੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਮੱਖੂ ਸ਼ਹਿਰ ਤੋਂ ਨਹਿਰ ਦੇ ਰਸਤੇ ਰਾਹੀਂ ਵਾਪਸ ਆ ਰਿਹਾ ਸੀ ਤਾਂ ਉਸਨੇ ਇੱਕ ਨੌਜਵਾਨ ਦੀ ਲਾਸ਼ ਪਈ ਦੇਖੀ ਤੇ ਉਸਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਨੌਜਵਾਨ ਦੀ ਉਮਰ ਕਰੀਬ 25 ਸਾਲ ਦੱਸੀ ਜਾ ਰਹੀ ਹੈ। ਉਸਦੇ ਸਿਰ ਅਤੇ ਚਿਹਰੇ ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ।

Advertisements

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਤੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਨੌਜਵਾਨ ਦੀ ਪਹਿਚਾਣ ਨਹੀ ਹੋ ਸਕੀ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here