Tuesday, October 13, 2026
Home Chandigarh ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ, ਹਾਈਕੋਰਟ...

ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ, ਹਾਈਕੋਰਟ ਨੇ ਸੁਣਾਇਆ ਫੈਸਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਦੇ ਨਾਮਜ਼ਦਗੀ ਦਾਖਲ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਕੋਰਟ ਵਿੱਚ ਪਟੀਸ਼ਨ ਪਾਈ ਸੀ, ਜਿਸ ਵਿੱਚ ਉਸ ਨੇ 7 ਦਿਨਾਂ ਦਾ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਹਰਿਆਣਾ ਹਾਈਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।

Advertisements

ਕੋਰਟ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੱਤ ਦਿਨਾਂ ਲਈ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ  ਆਪਣੀ ਚੋਣ ਪ੍ਰਕਿਰਿਆ ਪੂਰੀ ਕਰ ਸਕੇ।

LEAVE A REPLY

Please enter your comment!
Please enter your name here