ਦਸੂਹਾ ਤਲਵਾੜਾ ਰੋਡ ਤੇ ਪਰਾਲੀ ਨਾਲ ਓਵਰਲੋਡ ਟਰਾਲੀ ਅਤੇ ਕਾਰ ਵਿਚਕਾਰ ਹੋਈ ਟੱਕਰ, 1 ਦੀ ਮੌਤ ਦੂਸਰਾ ਜ਼ਖ਼ਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ ਤੇ ਪਿੰਡ ਨੰਗਲ ਬਿਹਾਲਾਂ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਰਾਲੀ ਨਾਲ ਓਵਰਲੋਡ ਟਰੈਕਟਰ-ਟਰਾਲੀ ਅਤੇ ਸਵਿਫਟ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਜੀਪੁਰ ਵੱਲੋਂ ਆ ਰਹੀ ਕਾਰ ਅਤੇ ਦਸੂਹਾ ਵੱਲੋਂ ਆ ਰਹੀ ਟਰੈਕਟਰ-ਟਰਾਲੀ ਵਿਚਕਾਰ ਟੱਕਰ ਹੋ ਗਈ।

Advertisements

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਚਾਲਕ ਦੀ ਮੌਕੇ ਤੇ ਹੀ ਮੌਤ ਚੁੱਕੀ ਸੀ। ਮ੍ਰਿਤਕ ਦੀ ਪਹਿਚਾਣ 75 ਸਾਲਾਂ ਭੁਪਿੰਦਰ ਸਿੰਘ ਵਾਸੀ ਪਿੰਡ ਮਾਨਗੜ੍ਹ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ। ਪੀੜਤ ਪਰਿਵਾਰ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ  ਕਿ ਓਵਰਲੋਡ ਟਰਾਲੀਆਂ ਤੇ ਸ਼ਿਕੰਜਾ ਕਸਿਆ ਜਾਵੇ ਤਾਂ ਜੋ ਦੁਰਘਟਨਾਵਾਂ ਘੱਟ ਹੋ ਸਕਣ।

LEAVE A REPLY

Please enter your comment!
Please enter your name here