
ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਮੁਨੀਸ ਸਿੰਗਲ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਅਤੇ ਸਮੂਹ ਤਹਿਸੀਲ ਦਫ਼ਤਰਾਂ ਵਿਖੇ ਵੀ ਆਮ ਜਨਤਾ ਦੀ ਸਹੂਲਤ ਲਈ ਅੱਜ ਕੌਮੀ ਲੋਕ ਅਦਾਲਤ ਦਾ ਆਯੌਜਨ ਕੀਤਾ ਗਿਆ। ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ਼ਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵਨਿਊ) ਕੇਸ ਲਏ ਗਏ। ਕੌਮੀ ਲੋਕ ਅਦਾਲਤ ਅਧੀਨ ਪੰਜ ਬੈਂਚ ਕੋਰਟ ਕੰਪਲੈਕਸ ਵਿਖੇ ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਹਸਨਦੀਪ ਸਿੰਘ ਬਾਜਵਾ, ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ, ਅਤੇ ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰਪਾਲ ਸਿੰਘ ਅਧੀਨ ਲੱਗੀਆਂ ਕੌਮੀ ਲੋਕ ਅਦਾਲਤਾਂ ਅਧੀਨ 1776 ਕੇਸ ਰੱਖੇ ਗਏ, ਜ਼ਿਨ੍ਹਾਂ ਵਿੱਚੋਂ 1465 ਕੇਸਾਂ ਦੇ ਨਿਪਟਾਰਾਂ ਕਰਦਿਆ ਕਰੀਬ 13 ਕਰੋੜ 51 ਲੱਖ 30 ਹਜਾਰ 640 ਰੁਪਏ ਦੇ ਅਵਾਰਡ ਪਾਸ ਹੋਏ।

ਇਸ ਤੋਂ ਇਲਾਵਾ ਤਹਿਸੀਲ ਪੱਥਰ ਦੇ ਸਥਾਪਿਤ ਲੋਕ ਅਦਾਲਤਾ ਦੌਰਾਨ 1279 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਗੱਲ ਦੀ ਜਾਣਕਾਰੀ ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ ਨੇ ਦਿੱਤੀ। ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਰੂਪਾ ਧਾਲੀਵਾਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਸੈਕਸ਼ਨ 138 ਅਧੀਨ ਐਨ.ਆਈ. ਐਕਟ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਡਿਸਪਿਊਟ ਕੇਸ, ਬਿਜਲੀ ਅਤੇ ਪਾਣੀ ਬਿੱਲ (ਨਾਨ ਕੰਪਾਊਂਡੇਬਲ ਤੋਂ ਇਲਾਵਾ), ਵਿਆਹ ਦੇ ਨਾਲ ਸਬੰਧਤ ਝਗੜੇ, ਲੈਂਡ ਐਕੂਆਇਰ ਕੇਸ, ਸਰਵਿਸਿਜ਼ ਮਾਮਲੇ (ਤਨਖ਼ਾਹ, ਭੱਤੇ ਅਤੇ ਰਿਟਾਇਰਮੈਂਟ ਲਾਭ), ਰੈਵੀਨਿਊ ਕੇਸ ( ਕੇਵਲ ਕੋਰਟਾਂ ‘ਚ ਬਕਾਇਆ) ਅਤੇ ਹੋਰ ਸਿਵਲ ਕੇਸ ਫੈਸਲੇ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸ ਨਿਪਟਾਏ ਗਏ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।











