
ਚੰਡੀਗੜ੍ਹ (ਦ ਸਟੈਲਰ ਨਿਊਜ਼)। ਬੀਬੀ ਜਗੀਰ ਕੌਰ ਨਾਲ ਮਜ਼ਾਕ ਕਰਨ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਮਹਿਲਾ ਕਮਿਸ਼ਨ ਨੇ ਡੀਜੀਪੀ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਕੱਲ੍ਹ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਸੌਂਪਣ ਲਈ ਵੀ ਕਿਹਾ ਗਿਆ ਹੈ। ਉਕਤ ਵੀਡੀਓ ਨੂੰ ਲੈ ਕੇ ਚੰਨੀ ਦਾ ਬਿਆਨ ਸਾਹਮਣੇ ਆਇਆ ਹੈ।

ਚੰਨੀ ਨੇ ਵੀਡੀਓ ਵਿੱਚ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਚੰਨੀ ਨੇ ਕਿਹਾ ਕਿ ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਆਪਣੀ ਵੱਡੀ ਭੈਣ ਵਾਂਗ ਉਸ ਨੂੰ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ। ਮੈਂ ਉਸ ਦਾ ਹੱਥ ਆਪਣੇ ਮੱਥੇ ਤੇ ਲਗਾਇਆ ਅਤੇ ਆਸ਼ੀਰਵਾਦ ਲਿਆ। ਉਹਨਾਂ ਕਿਹਾ ਕਿ ਮੈਂ ਸਾਲਾਂ ਤੋਂ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ, ਆਪਣੀ ਮਾਂ ਸਮਝਦਾ ਆ ਰਿਹਾ ਹਾਂ ਅਤੇ ਇਸੇ ਲਈ ਮੈਂ ਉਨ੍ਹਾਂ ਅੱਗੇ ਬਹੁਤ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ। ਮੈਂ ਉਸਦੀ ਠੋਡੀ ਨੂੰ ਛੂਹਿਆ ਜਿਵੇਂ ਅਸੀਂ ਆਪਣੀ ਭੈਣ ਜਾਂ ਮਾਂ ਨਾਲ ਕਰਦੇ ਹਾਂ।












