
ਨੌਲੱਖਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨੌਲੱਖਾ ਨੇੜੇ ਇੱਕ ਐਸਯੂਵੀ ਅਤੇ ਤੇਜ਼ ਰਫ਼ਤਾਰ ਕੈਂਟਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪਤੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕੁੱਲ 7 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਦਲਵਾਰਾ ਸਿੰਘ ਅਤੇ ਉਸਦੀ ਪਤਨੀ ਸੁਨੀਤਾ ਦੇਵੀ ਵਾਸੀ ਪਿੰਡ ਅੰਬਚਾਪਾ ਵਜੋਂ ਹੋਈ ਹੈ। ਇਹ ਪਰਿਵਾਰ ਵਿਆਹ ਦੀ ਪਾਰਟੀ ‘ਚ ਸ਼ਾਮਲ ਹੋਣ ਜਾ ਰਿਹਾ ਸੀ ਪਰ ਹਾਦਸਾ ਵਾਪਰ ਗਿਆ।

ਜ਼ਖ਼ਮੀਆਂ ਵਿਚ ਡਰਾਈਵਰ ਬਹਾਦਰ ਸਿੰਘ ਸਣੇ ਸੱਤ ਪਰਿਵਾਰ ਦੇ ਮੈਂਬਰ ਸਨ। ਐਸਐਚਓ ਨੇ ਦੱਸਿਆ ਕਿ ਪੁਲਿਸ ਨੇ ਟਰੱਕ ਦੇ ਮਾਲਕ ਦਾ ਪਤਾ ਲਗਾ ਲਿਆ ਹੈ ਅਤੇ ਲਾਪਤਾ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।












