ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਦਾ ਕਾਤਲ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ  ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਇਹ ਕਤਲ ਉਨ੍ਹਾਂ ਦੇ ਸੇਵਾਦਾਰ ਵੱਲੋਂ ਕੀਤਾ ਗਿਆ ਸੀ, ਜੋ ਕਿ ਵਾਰਦਾਤ ਤੋਂ ਬਾਅਦ ਫਰਾਰ ਹੋ ਗਿਆ ਸੀ। ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਰੋਪੀ ਰਮਨਦੀਪ ਸਿੰਘ ਗੁਰੂਘਰ ਵਿੱਚ ਬਾਬਾ ਬਲਵਿੰਦਰ ਸਿੰਘ ਨਾਲ ਰਹਿੰਦਾ ਸੀ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਦਾ ਕੰਮ ਕਰਦਾ ਸੀ।

Advertisements

ਘਟਨਾ ਵਾਲੀ ਰਾਤ ਰਮਨਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਦੀ ਮਾਲਿਸ਼ ਕਰ ਰਿਹਾ ਸੀ, ਜਿਸ ਦੌਰਾਨ ਹੀ ਦੋਵਾਂ ਦਾ ਕਿਸੇ ਗੱਲ ਤੇ ਝਗੜਾ ਹੋ ਗਿਆ। ਬਾਬਾ ਬਲਵਿੰਦਰ ਸਿੰਘ ਨੇ ਰਮਨਦੀਪ ਨੂੰ ਲੱਤ ਮਾਰ ਦਿੱਤੀ, ਜਿਸ ਤੇ ਗੁੱਸੇ ਵਿਚ ਆਕੇ ਰਮਨਦੀਪ ਨੇ ਕਿਰਚ ਨਾਲ ਬਾਬਾ ਬਲਵਿੰਦਰ ਸਿੰਘ ਨੂੰ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਰਮਨਦੀਪ ਸਿੰਘ ਫਰਾਰ ਹੋ ਗਿਆ ਸੀ। ਬਟਾਲਾ ਪੁਲਿਸ ਨੇ ਆਰੋਪੀ ਨੂੰ ਚਿੱਟੀ ਗਰਾਉਂਡ ਦੇ ਨੇੜਿਓਂ ਕਾਬੂ ਕੀਤਾ ਹੈ। ਆਰੋਪੀ ਵੱਲੋਂ ਕਤਲ ਕਰਨ ਲਈ ਵਰਤੀ ਗਈ ਕਿਰਚ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here