Monday, November 2, 2026
Home Hoshiarpur ਮੰਡੀਆਂ ’ਚ ਹੁਣ ਤੱਕ ਪਹੁੰਚੀ ਸਾਰੀ 306033 ਮੀਟ੍ਰਿਕ ਟਨ ਕਣਕ ਦੀ ਕੀਤੀ...

ਮੰਡੀਆਂ ’ਚ ਹੁਣ ਤੱਕ ਪਹੁੰਚੀ ਸਾਰੀ 306033 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖ਼ਰੀਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 306033 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 668.73 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਣ ਤੱਕ 227251 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 78 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 83312 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

Advertisements

ਇਸੇ ਤਰ੍ਹਾਂ ਮਾਰਕਫੈਡ ਵੱਲੋਂ 70023, ਪਨਸਪ ਵੱਲੋਂ 74829, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 43265, ਐਫ.ਸੀ.ਆਈ ਵੱਲੋਂ 25394 ਅਤੇ ਵਪਾਰੀਆਂ ਵੱਲੋਂ 9210 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
—

LEAVE A REPLY

Please enter your comment!
Please enter your name here