Saturday, October 31, 2026
Home Latest ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਲੱਗੀ ਅੱਗ, 10 ਗੱਡੀਆਂ ਸੜ ਕੇ...

ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਲੱਗੀ ਅੱਗ, 10 ਗੱਡੀਆਂ ਸੜ ਕੇ ਹੋਈਆਂ ਸੁਆਹ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਸਮੇਂ ਥਾਣੇ ਵਿੱਚ ਕੋਈ ਵੀ ਮੌਜੂਦ ਨਹੀਂ ਸੀ, ਜਿਸ ਕਾਰਨ ਥਾਣੇ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਮੁਤਾਬਕ ਭੋਆ ਹਲਕਾ ਵਿੱਚ ਕਿਸਾਨਾਂ ਨੇ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਈ ਸੀ, ਜਿਸ ਤੋਂ ਬਾਅਦ ਅੱਗ ਇੰਨੀ ਵੱਧ ਗਈ ਕਿ ਥਾਣੇ ਦੀ ਗਰਾਊਂਡ ਵਿੱਚ ਖੜ੍ਹ ਵਾਹਨਾਂ ਨੂੰ ਵੀ ਲੱਗ ਗਈ।

Advertisements

ਦੱਸਿਆ ਜਾ ਰਿਹਾ ਹੈ ਕਿ ਗਰਾਊਂਡ ਵਿੱਚ ਖੜ੍ਹੀਆਂ 10 ਗੱਡੀਆਂ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ। ਜਾਣਕਾਰੀ ਦਿੰਦੇ ਡੀ.ਐਸ.ਪੀ. ਨੇ ਦੱਸਿਆ ਕਿ ਇੱਕ ਕਿਸਾਨ ਨੇ ਕਣਕ ਦੇ ਨਾੜ ਨੂੰ ਅੱਗ ਲਗਾ ਦਿੱਤੀ ਸੀ ਅਤੇ ਅੱਗ ਥਾਣੇ ਦੀ ਇਮਾਰਤ ਤੱਕ ਪਹੁੰਚ ਗਈ। 10 ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫੀ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here