
ਮੁਹਾਲੀ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪਿਛਲੇ 24 ਘੰਟਿਆਂ ਦੌਰਾਨ ਮੁਹਾਲੀ ਵਿੱਚ ਸਥਿਤ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡਸਟਰੀਅਲ ਏਰੀਆਰ ਫੇਜ਼-7 ਅਤੇ ਫੇਜ਼-8ਬੀ ਤੋਂ ਚੱਲ ਰਹੀਆਂ ਗੈਰ-ਕਾਨੂੰਨੀ ਇਕਾਈਆਂ, ਦੂਜੇ ਦੇਸ਼ਾਂ ਵਿੱਚ ਵਸੇ ਲੋਕਾਂ ਨੂੰ ਕੰਪਿਊਟਰ ਅਤੇ ਇਲੈਕਟ੍ਰਾਨਿਕ ਵਸਤੂਆਂ ਲਈ ਰੱਖ-ਰਖਾਅ ਸੇਵਾ ਦੀ ਪੇਸ਼ਕਸ਼ ਕਰ ਰਹੀਆਂ ਸਨ ਅਤੇ ਫਿਰ ਉਨ੍ਹਾਂ ਨੂੰ ਆਪਣੇ ਬੈਂਕ ਖਾਤਿਆਂ ਵਿਚ ਆਨਲਾਈਨ ਭੁਗਤਾਨ ਟ੍ਰਾਂਸਫਰ ਕਰਨ ਲਈ ਵਰਗਲਾ ਰਹੀਆਂ ਸਨ।

ਛਾਪੇਮਾਰੀ ਦੌਰਾਨ ਪੁਲਿਸ ਨੇ ਕੁੱਲ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਨੇ 18 ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ 137 ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












