Monday, October 26, 2026
Home Latest 26 ਸਾਲਾਂ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਮੌਤ

26 ਸਾਲਾਂ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਆਸਲ ਉਤਾੜ ਦੇ ਬਾਹਰਵਾਰ ਖੇਤਾਂ ਵਿੱਚ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਉਮਰ 26 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੀਤ ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤ ਵਿੱਚ ਮੋਟਰ ਚਲਾਉਣ ਗਿਆ ਸੀ ਤੇ ਉੱਥੇ ਉਸਨੂੰ ਕਰੰਟ ਪੈ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ।

Advertisements

ਜਾਣਕਾਰੀ ਮੁਤਾਬਕ ਦੋ ਸਾਲ ਪਹਿਲਾਂ ਹੀ ਗੁਰਜੀਤ ਦਾ ਵਿਆਹ ਹੋਇਆ ਸੀ ਤੇ ਉਸਦਾ ਇੱਕ ਅੱਠ ਮਹੀਨੇ ਦਾ ਲੜਕਾ ਹੈ। ਗੁਰਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here