Monday, November 2, 2026
Home Latest ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਬੀਐਸਐਫ ਤੇ ਪੁਲਿਸ ਨਾਕਿਆਂ ਦਾ ਰਾਤ ਨੂੰ ਔਚਕ ਨੀਰਿਖਣ

ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਬੀਐਸਐਫ ਤੇ ਪੁਲਿਸ ਨਾਕਿਆਂ ਦਾ ਰਾਤ ਨੂੰ ਔਚਕ ਨੀਰਿਖਣ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਨੇ ਸੋਮਵਾਰ ਦੀ ਰਾਤ ਭਾਰਤ ਪਾਕਿ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜੇ ਦੁੱਜੀ ਕਤਾਰ ਦੇ ਬੀਐਸਐਫ ਤੇ ਪੁਲਿਸ ਤੇ ਸਾਂਝੇ ਨਾਕਿਆਂ (ਸੈਕੰਡ ਲਾਇਨ ਆਫ ਡਿਫੈਂਸ) ਦੀ ਅਚਾਨਕ ਚੈਕਿੰਗ ਕੀਤੀ। ਜਿਕਰਯੋਗ ਹੈ ਕਿ ਫ਼ਜਿਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਜਿਸਦੀ ਇਕ ਲੰਬੀ ਹੱਦ ਪਾਕਿਸਤਾਨ ਨਾਲ ਲੱਗਦੀ ਹੈ ਜਦ ਕਿ ਇਸ ਦੀਆਂ ਸੀਮਾਵਾਂ ਰਾਜਸਥਾਨ ਨਾਲ ਵੀ ਲੱਗਦੀਆਂ ਹਨ। ਚੋਣ ਕਮਿਸ਼ਨ ਦੀਆਂ ਪਾਕਿਨਾਲ ਜਾਂ ਦੂਜੇ ਰਾਜਾਂ ਨਾਲ ਸਰਹੱਦਾਂ ਸਾਂਝੀਆਂ ਕਰਨਵਾਲੇ ਜ਼ਿਲਿ੍ਹਆਂ ਨੁੰ ਵਿਸੇਸ਼ ਚੌਕਸੀ ਰੱਖਣ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲ੍ਹੇ ਵਿਚ ਕੌਮਾਂਤਰੀ ਤੇ ਅੰਤਰਰਾਜੀ ਸਰਹੱਦ ਤੇ ਪੂਰੀ ਪਹਿਰੇਦਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਰਾਤ ਸਮੇਂ ਇਸ ਤਰਾਂ ਦੀ ਚੈਕਿੰਗ ਕਰਨ ਦਾ ਉਦੇਸ਼ ਜਿੱਥੇ ਸੁਰੱਖਿਆ ਪ੍ਰਬੰਧਾਂ ਨੂੰ ਪਰਖਨਾ ਸੀ ਉਥੇ ਹੀ ਇਸ ਨਾਲਜਵਾਨਾਂ ਦੀ ਹੌਂਸਲਾ ਅਫਜਾਈਵੀਕੀਤੀ ਗਈ। ਨਾਲ ਹੀ ਸਰਹੱਦੀ ਪਿੰਡਾਂ ਵਿਚ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੇ ਇਸ ਤਰਾਂ ਰਾਤ ਸਮੇਂ ਆਉਣ ਨਾਲ ਲੋਕਾਂ ਵਿਚ ਵੀ ਵਿਸਵਾਸ਼ ਵੱਧਦਾ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੀ 108 ਕਿਲੋਮੀਟਰ ਹੱਦ ਪਾਕਿਸਤਾਨ ਨਾਲ ਅਤੇ 79 ਕਿਲੋਮੀਟਰ ਹੱਦ ਰਾਜਸਥਾਨ ਨਾਲ ਲੱਗਦੀ ਹੈ ਜਿੱਥੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਹਰ ਇਕ ਵਾਹਨ ਜਾਂ ਵਿਅਕਤੀਦੀ ਜਾਂਚ ਤੋਂ ਬਾਅਦ ਹੀ ਉਸਨੂੰ ਜਾਣ ਦਿੱਤਾ ਜਾ ਰਿਹਾ ਹੈ।

Advertisements

ਇਸ ਤੋਂ ਬਿਨ੍ਹਾਂ ਜ਼ਿਲ੍ਹੇ ਵਿਚ 12 ਐਫਐਸਟੀ ਤੇ 12 ਐਸਐਸਟੀਵੀ 24 ਘੰਟੇ ਕਾਰਜਸ਼ੀਲ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ 1 ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਚੜ੍ਹ ਕੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਅਤੇ ਹਰੇਕ ਨਾਗਰਿਕ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਵੋਟਪਾਏ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਜਰੂਰੀ ਹੈ ਕਿ ਹਰੇਕ ਵੋਟਰ ਵੋਟ ਪਾਏ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਤੇ ਸੈਕੰਡ ਲਾਇਨ ਆਫ ਡਿਫੈਂਸ (ਦੂਜੀ ਸੁਰੱਖਿਆ ਕਤਾਰ) ਤੇ ਪੁਲਿਸ ਤੇ ਬੀਐਸਐਫ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ਮਾੜੇ ਅਨਸਰਾਂ ਤੇ ਨਿਗਾ ਰੱਖ ਰਹੀਆਂ ਹਨ। ਉਨਾਂ ਨੇ ਕਿਹਾ ਕਿ ਲੋਕਸਭਾ ਚੋਣਾਂ ਦੇ ਮੱਦੇਨਜਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ ਅਤੇ ਲੋਕ ਨਿਡਰ ਹੋ ਕੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਕਿਹਾ ਕਿ ਭਾਵੇਂ ਕੌਮਾਂਤਰੀ ਸਰਹੱਦ ਹੋਵੇ, ਭਾਵੇਂ ਅੰਤਰਰਾਜੀ ਤੇ ਭਾਵੇਂ ਦੂਜੇ ਜ਼ਿਲਿ੍ਹਆਂ ਨਾਲ ਲੱਗਦੀ ਜ਼ਿਲ੍ਹੇ ਦੀ ਹੱਦ ਹੋਵੇ ਹਰ ਥਾਂ ਪੁਲਿਸ ਦਾ ਸਖ਼ਤ ਪਹਿਰਾ ਹੈ। ਇਸ ਮੌਕੇ ਉਨ੍ਹਾਂ ਨੇ ਜਵਾਨਾਂ ਨੂੰ ਚੌਕਸ ਨਿਗਾਹਾਂ ਨਾਲ ਪਹਿਰੇਦਾਰੀ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਹਰ ਇਕ ਤੇ ਤਿੱਖੀ ਨਜਰ ਰੱਖੀ ਜਾਵੇ। ਇਸ ਮੌਕੇ ਡੀਐਸਪੀ ਫਾਜ਼ਿਲਕਾ ਸੁਬੇਗ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

LEAVE A REPLY

Please enter your comment!
Please enter your name here