
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਹਰੀਕੇ ਭਿੱਖੀਵਿੰਡ ਰੋਡ ਤੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਦਕਿ ਉਨ੍ਹਾਂ ਦਾ ਭਾਣਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਨੇੜੇਲੇ ਪਿੰਡ ਠਾਕਰਪੁਰਾ ਦੇ ਰਹਿਣ ਵਾਲੇ ਸਨ। ਜਦੋਂ ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ, ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਣੇ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ।

ਜਿਸ ਵਿੱਚ ਨਿਸ਼ਾਨ ਸਿੰਘ, ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਵਦੀਪ ਸਿੰਘ ਨੇ ਕੁੱਝ ਦਿਨਾਂ ਬਾਅਕ ਕੈਨੇਡਾ ਜਾਣਾ ਸੀ ਜਿਸ ਕਾਰਨ ਪੂਰਾ ਪਰਿਵਾਰ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ। ਰਾਸਤੇ ਵਿੱਚ ਆਉਦੇ ਸਮੇਂ ਇਹ ਭਾਣਾ ਵਰਤ ਗਿਆ। ਇਸ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












