
ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਜਾਰਜੀਆ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ ਤਿੰਨ ਅਮਰੀਕੀ ਵਿਦਿਆਰਥੀਆਂ ਦੀ ਮੌ-ਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਸ਼੍ਰਿਆ ਅਵਸਰਾਲਾ, ਅਨਵੀ ਸ਼ਰਮਾ ਅਤੇ ਆਰੀਅਨ ਜੋਸ਼ੀ ਜ਼ਖਮੀਆਂ ਦੀ ਪਹਿਚਾਣ ਰਿਤਵਾਕ ਸੋਮਪੱਲੀ ਤੇ ਮੁਹੰਮਦ ਲਿਆਕਤ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਸੀ, ਜਿਸ ਤੋਂ ਬਾਅਦ ਕਾਰ ਪਲਟ ਗਈ ਤੇ ਕਾਰ ਵਿੱਚ ਸਵਾਰ ਜੋਸ਼ੀ ਅਤੇ ਅਵਸਰਲਾ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਬਾਕੀ ਤਿੰਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਇਲਾਜ਼ ਦੌਰਾਨ ਅਨਵੀ ਸ਼ਰਮਾ ਦੀ ਹਸਪਤਾਲ ਵੀ ਮੌਤ ਹੋ ਗਈ ਤੇ ਦੋ ਜ਼ਖਮੀਆਂ ਦਾ ਇਲਾਜ਼ ਚੱਲ ਰਿਹਾ ਹੈ।












