Thursday, October 29, 2026
Home National ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਵੋਟਿੰਗ ਦਾ ਸਮਾਂ ਵਧਾਉਣ...

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਵੋਟਿੰਗ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਨੇ ਵੋਟਿੰਗ ਦੇ ਸਮੇਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।

Advertisements

ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ ਕਿ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸਦੇ ਮੱਦੇਨਜ਼ਰ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ 2 ਘੰਟੇ ਵਾਧੂ ਸਮਾਂ ਦੇ ਕੇ ਵੋਟਿੰਗ ਦੀ ਟਾਈਮਿੰਗ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰਨ ਦੀ ਅਪੀਲ ਕੀਤੀ ਹੈ । ਉਹਨਾਂ ਲਿਖਿਆ ਹੈ ਕਿ ਅੱਤ ਦੀ ਗਰਮੀ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਨ ਹੋ ਸਕਦੀ ਹੈ।

LEAVE A REPLY

Please enter your comment!
Please enter your name here