
ਆਸਟ੍ਰੇਲੀਆ (ਦ ਸਟੈਲਰ ਨਿਊਜ਼)। ਆਸਟ੍ਰੇਲੀਆ ਦੇ ਕੁਈਨਜ਼ਲੈਂਡ ਦੇ ਬ੍ਰਿਸਬੇਨ ਸ਼ਹਿਰ ਵਿੱਚ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸਹਿਜਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 3 ਮਹੀਨੇ ਪਹਿਲਾਂ ਹੀ ਉੇਚੇਰੀ ਪੜ੍ਹਾਈ ਲਈ ਸਹਿਜਪ੍ਰੀਤ ਆਸਟ੍ਰੇਲੀਆ ਗਿਆ ਸੀ ਤੇ ਉੱਥੇ ਉਸਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ।

ਜਿਸ ਕਾਰਨ ਉਸਦੀ ਕਾਰ ਪਲਟ ਗਈ ਤੇ ਸਹਿਜਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਹਾਰ ਲਗਾਈ ਹੈ ਕਿ ਸਹਿਜਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ। ਸਹਿਜਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦਿ ਲਹਿਰ ਪੈਦਾ ਹੋ ਗਈ।












