ਟੈਂਪੂ ਤੇ ਬੱਸ ਵਿਚਕਾਰ ਹੋਈ ਟੱਕਰ, 2 ਦੀ ਮੌਤ, 7 ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਾਰੀਆਂ ਨਾਲ ਭਰਿਆ ਟੈਂਪੂ ਪਿੰਡ ਪਰਜੀਆਂ ਕਲਾਂ ਤੋਂ ਸ਼ਾਹਕੋਟ ਸ਼ਹਿਰ ਵੱਲ ਜਾ ਰਿਹਾ ਸੀ ਤੇ ਜਦੋਂ ਟੈਂਪੂ ਅਤੇ ਬੱਸ ਪਰਜੀਆਂ ਕਲਾਂ ਮੋੜ ਨੇੜੇ ਸਥਿਤ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਰਵਿਸ ਲੇਨ ਤੇ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਤੇ 7 ਗੰਭੀਰ ਜ਼ਖਮੀ ਹੋ ਗਏ।

Advertisements

ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  

LEAVE A REPLY

Please enter your comment!
Please enter your name here