ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈਸੀਆਈ ਐਪ ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ

ਫਾਜਿਲਕਾ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ.’ ਐਪ ਦੇ ਮਾਧਿਅਮ ਰਾਹੀਂ ਵਹੀਲ ਚੇਅਰ ਤੋਂ ਇਲਾਵਾ ਪੋਲਿੰਗ ਸਟੇਸ਼ਨ ਤੱਕ ਜਾਣ ਅਤੇ ਵਾਪਸ ਆਉਣ ਦੀ ਸੁਵਿਧਾ ਲੈ ਸਕਦੇ ਹਨ।

Advertisements

ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਰਜਿਸਟਰੇਸ਼ਨ ਕਰਵਾ ਕੇ ਇਸ ਸੁਵਿਧਾ ਦਾ ਲਾਭ ਲੈਣ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਅਤੇ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਪੂਰਾ ਕਰਦਿਆਂ ਲੋਕਤੰਤਰ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here