ਜ਼ਿਲੇ ਅੰਦਰ ਚੋਰੀਆਂ ਕਰਨ ਵਾਲੇ 2 ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਐਸਐਸਪੀ ਸੁਰੇਂਦਰ ਲਾਂਬਾ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਅੰਦਰ ਚੋਰੀ ਕਰਨ ਵਾਲੇ ਆਰੋਪੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਦੇ ਤਹਿਤ ਪੁਲਿਸ ਨੂੰ ਉਦੋਂ ਸਫਲਤਾ ਮਿਲੀ ਜਦੋਂ ਏਐਸਆਈ ਨਾਨਕ ਸਿੰਘ ਪੁਲਿਸ ਪਾਰਟੀ ਸਮੇਤ ਧੋਬੀ ਘਾਟ ਮੋਜੂਦ ਸੀ। ਮੁੱਖਬਰ ਦੇ ਆਧਾਰ ਤੇ ਮਨਦੀਪ ਸਿੰਘ ਉਰਫ਼ ਮਨੀ ਪੁੱਤਰ ਮਹਿੰਦਰ ਸਿੰਘ ਵਾਸੀ ਸਤੌਰ ਅਤੇ ਸਾਗਰ ਪੁੱਤਰ ਮਰਦਾਨਾ ਰਾਮ ਵਾਸੀ ਬਾਗਪੁਰ ਨੂੰ ਕਾਬੂ ਕੀਤਾ ਗਿਆ।

Advertisements

ਜਾਣਕਾਰੀ ਦਿੰਦੇ ਐਸਐਸਪੀ ਨੇ ਦੱਸਿਆ ਕਿ ਇਹ ਦੋਵੇਂ ਚੋਰੀ ਕਰਨ ਦੇ ਆਦੀ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਕਾਬੂ ਕਰਕੇ ਇੰਨ੍ਹਾਂ ਪਾਸੋਂ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਆਰੋਪੀਆਂ ਵੱਲੋਂ ਫਰ ਇੰਕਸ਼ਾਫ ਕਰਨ ਤੇ 2 ਹੋਰ ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤੇ ਗਏ ਅਤੇ ਕੁੱਲ 3 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਅਗਲੀ ਕਾਰਵਾਈ ਕੀਤੀ ਜਾਵੇਗੀ।  

LEAVE A REPLY

Please enter your comment!
Please enter your name here