ਸ਼ੰਭੂ ਬਾਰਡਰ ਮੋਰਚੇ ਤੋਂ ਪਰਤ ਰਹੇ ਕਿਸਾਨਾਂ ਦੀ ਬੱਸ ਪਲਟੀ, 32 ਜ਼ਖਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਜਾਰੀ ਹੈ। ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 31 ਲੋਕ ਜ਼ਖਮੀ ਹੋਏ ਹਨ।

Advertisements

ਮਿਲੀ ਜਾਣਕਾਰੀ ਮੁਤਾਬਿਕ ਬੱਸ ਵਿੱਚ ਕੁੱਲ 34 ਕਿਸਾਨ ਮਜ਼ਦੂਰ ਸਵਾਰ ਸੀ। ਜਿਨ੍ਹਾਂ ਵਿੱਚ 3 ਔਰਤਾਂ ਤੇ 31 ਮਰਦ ਸ਼ਾਮਲ ਹਨ। ਹਾਦਸੇ ਦੇ ਕਾਰਨ 9 ਕਿਸਾਨ ਮਜ਼ਦੂਰ ਗੰਭੀਰ ਜ਼ਖਮੀ ਹੋਏ ਹਨ। ਜਦਕਿ 22 ਕਿਸਾਨਾਂ ਨੂੰ ਮਾਮੂਲੀਆਂ ਸੱਟਾਂ ਲੱਗੀਆਂ ਹਨ। ਦੱਸ ਦਈਏ ਕਿ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਹ ਕਿਸਾਨ ਇਸ ਰੈਲੀ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ ਸਨ।   

LEAVE A REPLY

Please enter your comment!
Please enter your name here