ਜੈਪੁਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੂਰੇ ਦੇਸ਼ ਭਰ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸੇ ਤਰਾਂ ਰਾਜਸਥਾਨ ਵਿੱਚ ਗਰਮੀ ਦੇ ਕਾਰਣ ਕਰੀਬ 12 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਤਿੰਨ ਦਿਨਾਂ ਤੱਕ ਪੈ ਰਹੀ ਸਖ਼ਤ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਰਾਜਸਥਾਨ ਦੇ ਬਾੜਮੇਰ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 48.8 ਡਿਗਰੀ ਸੈਲਸੀਅਸ ਰਿਹਾ। ਇਨ੍ਹਾਂ ਹੀ ਅੱਠ ਸ਼ਹਿਰਾਂ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।