ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਵਿੱਚ ਪਲਟੀ, 5 ਦੀ ਮੌਤ

ਮਾਛੀਵਾੜਾ (ਦ ਸਟੈਲਰ ਨਿਊਜ਼)। ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਨੇੜੇ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਵਿੱਚ ਪਲਟਣ ਕਾਰਨ 3 ਬੱਚਿਆ ਸਮੇਤ 5 ਲੋਕਾਂ ਦੀ ਮੌਤ ਹੋਣ ਜਾਣ ਦੀ ਦੁਖਦ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਮਰਦ ਸ਼ਾਮਲ ਸਨ ਉਹ ਕੱਲ੍ਹ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ।

Advertisements

ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਜਦੋਂ ਸਵੇਰੇ ਬਾਬਾ ਵਡਭਾਗ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ, ਜੋ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਡਿੱਗੀ। ਮੌਕੇ ਤੇ ਸਥਾਨਕ ਲੋਕਾਂ ਨੇ ਕਰੇਨ ਮੰਗਵਾ ਕੇ ਗੱਡੀ ਨੂੰ ਬਾਹਰ ਕੱਢਿਆ ਗਿਆ ਅਤੇ ਜਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

LEAVE A REPLY

Please enter your comment!
Please enter your name here