ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਡੇਰਾਬੱਸੀ (ਦ ਸਟੈਲਰ ਨਿਊਜ਼)। ਡੇਰਾਬੱਸੀ ਵਿੱਚ ਇੱਕ ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨਵਜੋਤ ਉਮਰ 27 ਸਾਲਾ ਵਾਸੀ ਧੀਰੇ ਮਾਜਰਾ  ਮੋਹਾਲੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨਵਜੋਤ ਨਕਟਰ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਜਦੋ ਉਹ ਸਾਢੇ ਪੰਜ ਡਿਊਟੀ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਇੱਕ ਤੇਜ਼ ਰਫਤਾਰ ਸੈਂਟਰੋ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ  ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here